ਨੂਰਪੁਰਬੇਦੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੇੜਾ ਕਲਮੋਟ ਵਿਖੇ ਸਾਲਾਨਾ ਮੈਗਜ਼ੀਨ ‘ਰੂਪ ਖੇੜਾ’ ਦੇ ਛੇਵੇਂ ਅੰਕ ਦੀ ਤਿਆਰੀ ਵਜੋਂ ‘ਨੰਨ੍ਹੇ ਲੇਖਕ’ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਨਿੱਕੀਆਂ ਕਰੂੰਬਲਾਂ’ ਦੇ ਮੁੱਖ ਸੰਪਾਦਕ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਬਲਜਿੰਦਰ ਮਾਨ ਨੇ ਵਿਦਿਆਰਥੀਆਂ ਨੂੰ ਸਾਹਿਤ ਸਿਰਜਣਾ ਦੇ ਗੁਰ ਦੱਸੇ ਅਤੇ ਚੰਗੀਆਂ ਕਿਤਾਬਾਂ ਨੂੰ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਆ। ਸਮਾਗਮ ਦੌਰਾਨ ਬਾਲ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਸਕੂਲ ਵੱਲੋਂ ਬਲਜਿੰਦਰ ਮਾਨ ਨੂੰ ਸਨਮਾਨਿਤ ਕੀਤਾ ਗਿਆ
