ਬੱਚੇ ਕਿਸੇ ਵੀ ਸਮਾਜ ਅਤੇ ਦੇਸ਼ ਦਾ ਭਵਿੱਖ ਹੁੰਦੇ ਹਨ। ਅੱਜ ਦੇ ਬਦਲਦੇ ਦੌਰ ਵਿੱਚ ਬੱਚਿਆਂ ਨੂੰ ਸਿਰਫ਼ ਪੜ੍ਹਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣਾ ਅਤੇ ਉਨ੍ਹਾਂ ਦੀ ਰੁਚੀ ਅਨੁਸਾਰ ਸਹੀ ਸਿੱਖਿਆ ਤੇ ਮਾਰਗਦਰਸ਼ਨ ਦੇਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਮਾਪਿਆਂ ਅਤੇ ਸਰਕਾਰਾਂ ਨੂੰ ਬੱਚਿਆਂ ਦੇ ਬਾਲ ਅਧਿਕਾਰਾਂ, ਸਿਹਤ, ਸੁਰੱਖਿਆ ਅਤੇ ਸਤਿਕਾਰ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ। ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ ਦੇ ਨਾਲ-ਨਾਲ ਕਾਨੂੰਨੀ ਜਾਣਕਾਰੀ, ਸਮਾਜਿਕ ਸੁਰੱਖਿਆ ਅਤੇ ਆਧੁਨਿਕ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ।
ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਹੀ ਮਾਹੌਲ, ਬਰਾਬਰ ਦੇ ਅਧਿਕਾਰ ਅਤੇ ਸਮੇਂ ਮੁਤਾਬਕ ਗਿਆਨ ਦੇਵਾਂਗੇ, ਤਾਂ ਹੀ ਇੱਕ ਅਰੋਗ, ਮਜ਼ਬੂਤ ਅਤੇ ਬਿਹਤਰ ਸਮਾਜ ਦਾ ਨਿਰਮਾਣ ਕੀਤਾ ਜਾ ਸਕਦਾ ਹੈ।
